ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਸੀਟੂ, ਪੰਜਾਬ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਚਲਾਈ ਗਈ ਪ੍ਰਚਾਰ ਮੁਹਿੰਮ ਦੇ
ਪੰਦਰਵਾੜੇ ਨੂੰ ਲੈ ਕੇ ਪਿੰਡ ਗੋਬਿੰਦਗੜ੍ਹ `ਚ ਭੁਪਿੰਦਰ ਸਿੰਘ ਤੇ ਰੁਲਦਾ ਸਿੰਘ ਦੀ ਅਗਵਾਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਮਜ਼ਦੂਰਾਂ ਵੱਲੋਂ ਲੰਬੇ ਸੰਘਰਸ਼ਾਂ ਬਾਅਦ ਪ੍ਰਾਪਤ ਕੀਤੇ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ 4 ਲੇਬਰ ਕੋਡ ਬਣਾ ਕੇ ਦੇਸ਼ ਦੀ ਮਜ਼ਦੂਰ ਜਮਾਤ ਨੂੰ ਗੁਲਾਮੀ ਵੱਲ ਧੱਕਿਆ ਹੈ।ਤਿੰਨ ਵਿਵਾਦਿਤ ਖੇਤੀ ਕਾਨੂੰਨ ਬਣਾ ਕੇ ਅਤੇ ਮੰਡੀਕਰਨ ਦੇ ਢਾਂਚੇ ਦਾ ਭੋਗ ਪਾ ਕੇ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ।
ਕਾਮਰੇਡ ਗੋਰਾ ਨੇ ਇਹ ਵੀ ਕਿਹਾ ਕਿ ਲੋੜਵੰਦ ਤੇ ਗ਼ਰੀਬ ਲੋਕਾਂ ਨੂੰ ਦੋ ਡੰਗ ਦੀ ਰੋਟੀ ਦੇਣ ਲਈ ਰਾਸ਼ਨ ਅਤੇ ਹੋਰ ਸਹੂਲਤਾਂ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਮਹਿਲ ਭਰੇ ਗਏ ਮਜ਼ਦੂਰ ਆਗੂਆਂ ਨੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਨ, ਘੱਟੋ ਘੱਟ 200 ਦਿਨ ਦਾ ਕੰਮ ਦੇਣ ਅਤੇ ਮਨਰੇਗਾ ਕਾਨੂੰਨ ਸ਼ਹਿਰਾਂ ਵਿੱਚ ਵੀ ਲਾਗੂ ਕਰਨ ਦੀ ਮੰਗ ਕੀਤੀ।ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਲੌੜਵੰਦਾਂ ਦੇ ਨਜਾਇਜ਼ ਆਏ ਬਿਜ਼ਲੀ ਦੇ ਬਿੱਲ ਅਤੇ ਬੈਂਕਾਂ ਦੀਆਂ ਕਿਸ਼ਤਾਂ ਮੁਆਫ ਕੀਤੀਆ ਜਾਣ।
ਇਸ ਮੌਕੇ ਜਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ, ਤਹਿਸੀਲ ਸਕੱਤਰ ਸੀਟੂ ਰਾਜ ਜਸਵੰਤ ਸਿੰਘ, ਭੁਪਿੰਦਰ ਸਿੰਘ ਗੌਬਿੰਦਗੜ੍ਹ, ਪ੍ਰਿਤਪਾਲ ਸਿੰਘ ਬਿੱਟਾ, ਕਰਮਜੀਤ ਸਿੰਘ ਸਨੀ, ਅੰਗਰੇਜ਼ ਸਿੰਘ ਦੱਧਾਹੂਰ, ਕਰਨੈਲ ਸਿੰਘ ਦੱਧਾਹੂਰ, ਮਿੱਠੂ ਸਿੰਘ, ਬੀਰਾ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media