ਸੰਗਰੂਰ, 28 ਜੁਲਾਈ ( ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਇੰਚਾਰਜ਼ ਸੁਨਾਮ ਮੈਡਮ ਦਾਮਨ ਥਿੰਦ ਬਾਜਵਾ ਨੇ ਲਗਭਗ 7 ਕਰੋੜ 23 ਲੱਖ ਰੁਪਏ ਦੀ
ਲਾਗਤ ਨਾਲ ਚੀਮਾ ਤੋਂ ਸ਼ੇਰੋਂ ਵਾਇਆ ਅਮਰੂ ਕੋਟੜਾ ਜਾਂਦੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ।ਇਸ ਸੰਬੰਧੀ ਗੱਲਬਾਤ ਕਰਦਿਆਂ ਮੈਡਮ ਬਾਜਵਾ ਨੇ ਦੱਸਿਆ ਕਿ ਸਵਾ 11 ਕਿਲੋਮੀਟਰ ਰਸਤੇ ਦੀ ਇਹ ਸੜਕ ਜੋ ਕਿ ਪਹਿਲਾਂ 10 ਫੁੱਟੀ ਸੀ। ਜਿਸ ਨੂੰ 18 ਫੁੱਟ ਚੌੜੀ ਕੀਤਾ ਜਾਵੇਗ।ਇਸ ਸੜਕ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਖਾਸ ਤੌਰ ‘ਤੇ ਬਾਰਿਸ਼ ਦੇ ਮੌਸਮ ਵਿੱਚ ਸੜਕ ਵਿੱਚ ਪਏ ਟੋਇਆਂ ਵਿੱਚ ਪਾਣੀ ਭਰ ਜਾਣ ਕਾਰਨ ਆਵਾਜਾਈ ਬਹੁਤ ਜ਼ਿਆਦਾ ਪ੍ਰਭਾਵਿਤ ਹੁੰਦੀ ਸੀ। ਇਸ ਦਾ ਪਤਾ ਲੱਗਣ ‘ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤਾਂ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਦੀ ਮਨਜ਼ੂਰੀ ਦਿੱਤੀ ਹੈ ਅਤੇ ਅੱਜ ਇਸ ਦਾ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ।ਇਸ ਮੌਕੇ ਜੇ.ਈ ਪੀ.ਡਬਲਿਊ.ਡੀ, ਹਿੰਮਤ ਬਾਜਵਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਚੀਮਾਂ, ਅਵਤਾਰ ਤਾਰੀ ਪ੍ਰਧਾਨ, ਵਿਸਕੀ ਕੌਸਲਰ, ਨਿਰਭੈ ਕੋਸਲਰ, ਦਰਸ਼ਨ ਕੌਸਲਰ, ਸੁੱਖਾ ਕੌਂਸਲਰ, ਜੱਗਾ ਕੌਂਸਲਰ, ਬੱਬੂ ਸਿੰਘ, ਬਾਰੂ, ਬਲਜੀਤ ਸਿੰਘ, ਚਮਕੌਰ ਸਿੰਘ, ਮਹਿੰਦਰ ਘਾਰੂ ਤੇ ਰੇਸ਼ਮ ਕੌਂਸਲਰ ਆਦਿ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media