Thursday, August 27, 2026

ਭਾਰੀ ਮੀਂਹ ਕਾਰਣ ਖੜੇ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਵਲੋਂ ਤੁਰੰਤ ਕਾਰਵਾਈ

ਜੈਟਿੰਗ ਮਸ਼ੀਨ ਰਾਹੀਂ ਨੀਂਵੇ ਥਾਵਾਂ ਤੋਂ ਕੀਤੀ ਜਾ ਰਹੀ ਹੈ ਪਾਣੀ ਦੀ ਨਿਕਾਸੀ

ਕਪੂਰਥਲਾ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਬਹੁਤ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੁੱਝ ਥਾਵਾਂ ’ਤੇ ਪਾਣੀ ਭਰਨ ਸਬੰਧੀ ਪਿਛੋਂ ਨਗਰ ਨਿਗਮ ਕਪੂਰਥਲਾ ਵਲੋਂ ਬੀਤੀ ਰਾਤ ਤੁਰੰਤ ਹਰਕਤ ਵਿਚ ਆਉਂਦਿਆਂ ਪਾਣੀ ਦੀ ਨਿਕਾਸੀ ਤੇਜੀ ਨਾਲ ਹੋਣਾ ਯਕੀਨੀ ਬਣਾਉਣ ਲਈ ਯਤਨ ਕੀਤੇ ਗਏ।ਜਿਸ ਨਾਲ ਲਗਭਗ ਇੱਕ ਘੰਟੇ ਬਾਅਦ ਲੋਕਾਂ ਨੂੰ ਰਾਹਤ ਮਿਲੀ।
                 ਬੀਤੀ ਰਾਤ ਤੇਜ਼ ਮੀਂਹ ਕਾਰਣ ਨਗਰ ਨਿਗਮ ਦੇ ਕਾਰਜ਼ ਸਾਧਕ ਅਫਸਰ ਆਦਰਸ਼ ਕੁਮਾਰ, ਡਿਪਟੀ ਮੇਅਰ ਮਾਸਟਰ ਵਿਨੋਟ ਸੂਦ ਤੇ ਕੌਂਸਲਰ ਵਿਕਾਸ ਸ਼ਰਮਾ ਵਲੋਂ ਰਾਤ 12.30 ਵਜੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ ਗਿਆ।
                 ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਵਿੱਚ ਬਹੁਤ ਜਿਆਦਾ ਮੀਂਹ ਨਾਲ ਕੁੱਝ ਥਾਵਾਂ ’ਤੇ ਪਾਣੀ ਭਰਨ ਦੀ ਸਮੱਸਿਆ ਆਈ ਸੀ।ਜਿਸ ਨੂੰ ਹੱਲ ਕਰਨ ਲਈ ਵਿਭਾਗ ਦੇ ਕਰਮਚਾਰੀ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੀਵੇਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਲਈ ਜੈਟਿੰਗ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਨਿਗਮ ਵਲੋਂ ਲੋਕਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਦੇ ਹੱਲ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …