Thursday, August 27, 2026

ਪੀ.ਐਸ.ਟੀ.ਐਸ.ਈ ਪ੍ਰੀਖਿਆ ਪਾਸ ਕਰਨ ‘ਚ ਹੋਏ ਸਫਲ ਜਿਲ੍ਹੇ ਦੇ ਚਾਰ ਵਿਦਿਆਰਥੀ

ਪ੍ਰਤਿਭਾਸਾਲੀ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ ਵਜੀਫਾ

ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸੀ ਸੋਚ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵਲੋਂ ਲਈ ਗਈ ਪੀ.ਐਸ.ਟੀ.ਐਸ.ਈ ਪ੍ਰੀਖਿਆ ਵਿੱਚ ਪਠਾਨਕੋਟ ਜਿਲ੍ਹੇ ਦੇ ਚਾਰ ਵਿਦਿਆਰਥੀ ਈਸ਼ਾਨ ਭਾਟੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ, ਰਜਨੀ ਸਨਵਾਲ ਸਰਕਾਰੀ ਮਿਡਲ ਸਕੂਲ ਗੁਰਦਾਸਪੁਰ ਭਾਈਆਂ, ਅੰਸ਼ੂ ਅਤੇ ਵਿਨੋਦ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੌਰ ਸਫਲ ਹੋਏ ਹਨ।
                  ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਸਵੰਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਰਾਜੇਸ਼ਵਰ ਸਲਾਰੀਆ ਨੇ ਸਫਲ ਹੋਏ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
                   ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਮੂਹ ਜਿਲ੍ਹਿਆਂ ਵਿੱਚ ‘ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ-2020‘ ਜੋ ਮਿਤੀ 3 ਜਨਵਰੀ 2021 ਨੂੰ ਤਹਿਸੀਲ ਪੱਧਰ ‘ਤੇ ਕਰਵਾਈ ਗਈ ਸੀ।ਵਿਭਾਗ ਵਲੋਂ ਇਸ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਪ੍ਰੀਖਿਆ ਪਾਸ ਕਰਨ ਵਾਲੇ ਜਿਲ੍ਹੇ ਦੇ ਚਾਰ ਵਿਦਿਆਰਥੀ ਵਿਭਾਗ ਵਲੋਂ ਵਜੀਫਾ ਪ੍ਰਾਪਤ ਕਰਨ ਦੇ ਹੱਕਦਾਰ ਹੋ ਗਏ ਹਨ। ਵਿਭਾਗ ਵੱਲੋਂ ਸਫਲ ਹੋਏ ਵਿਦਿਆਰਥੀਆਂ ਦੀ ਸੂਚੀ ਵਿਭਾਗ ਦੀ ਵੈਬਸਾਈਟ www.ssapunjab.org ‘ਤੇ ਦੇਖੀ ਜਾ ਸਕਦੀ ਹੈ।
              ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਇਹਨਾਂ ਸਫਲ ਹੋਏ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ 200 ਰੁਪਏ ਮਹੀਨਾ ਵਜੀਫਾ ਦਿੱਤਾ ਜਾਵੇਗਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …