Friday, April 24, 2026

ਕਿਸਾਨ ਖੇਤੀ ਮਾਹਿਰਾਂ ਵਲੋਂ ਦੱਸੀਆਂ ਤਕਨੀਕਾਂ ਅਪਣਾ ਕੇ ਪਾਣੀ ਦੀ ਬੱਚਤ ਕਰਨ – ਵਿਧਾਇਕ ਢਿੱਲੋਂ

ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਮੁਤਿਓਂ ਵਿਖੇ ਖੇਤ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਨੇ ਕੀਤੀ।ਸਮਾਗਮ ਵਿੱਚ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
               ਵਿਧਾਇਕ ਢਿੱਲੋਂ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਤੇ ਉਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹੈ।ਉੁਹਨਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮਰਾਲਾ ਵਲੋਂ ਧਰਤੀ ਹੇਠਲੇ ਪਾਣੀ ਬੱਚਤ ਲਈ ਝੋਨੇ ਦੀ ਸਿੱਧੀ ਬਿਜ਼ਾਈ ਦੀ ਤਕਨੀਕ ਨੂੰ ਪ੍ਰਚਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਤਕਨੀਕਾਂ ਨੂੰ ਅਮਲ ‘ਚ ਲਿਆਉਣ ਲਈ ਵੀ ਪ੍ਰੇਰਿਤ ਕੀਤਾ।
                ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਨੇ ਝੋਨੇ ਦੀ ਸਿੱਧੀ ਬਿਜ਼ਾਈ, ਖਾਦਾਂ ਦੀ ਸੁਚੱਜੀ ਵਰਤੋਂ, ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਅਤੇ ਫਸਲਾਂ ਦੀ ਰਹਿੰਦ ਖੂੰਹਦ ਦਾ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਪ੍ਰਬੰਧ ਕਰਨ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।
               ਸੁਖਵੀਰ ਸਿੰਘ ਮਾਂਗਟ (ਪੱਪੀ) ਚੇਅਰਮੈਨ ਮਾਰਕੀਟ ਕਮੇਟੀ ਸਮਰਾਲਾ ਨੇ ਆਉਣ ਵਾਲੇ ਝੋਨੇ ਦੇ ਮੰਡੀਕਰਨ ਸੀਜਨ ਵਿੱਚ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਹਰਿੰਦਰ ਸਿੰਘ ਮੁਤਿਓਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਸਮਾਗਮ ਦੇ ਅੰਤ ਵਿੱਚ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਨੇ ਆਏ ਪਤਵੰਤੇ ਸੱਜਣਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।ਕੈਂਪ ਨੂੰ ਨੇਪਰੇ ਚਾੜਨ ਲਈ ਤੇਜਿੰਦਰ ਸਿੰਘ ਏ.ਐਸ.ਆਈ, ਚਮਕੌਰ ਸਿੰਘ ਘਣਗਸ ਉਪ ਨਿਰੀਖਕ, ਸਰਬਜੀਤ ਸਿੰਘ ਬੀ.ਟੀ.ਐਮ, ਕੁਲਵਿੰਦਰ ਸਿੰਘ ਏ.ਟੀ.ਐਮ, ਮਨਪ੍ਰੀਤ ਸਿੰਘ ਜੂਨੀਅਰ ਟੈਕਨੀਸ਼ੀਅਨ ਆਦਿ ਨੇ ਆਪਣਾ ਯੋਗਦਾਨ ਪਾਇਆ।
                 ਇਸ ਮੌਕੇ ਜਗਦੇਵ ਸਿੰਘ ਸਰਪੰਚ ਮੁਤਿਓਂ, ਕੇਸਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਪੰਚ, ਸੋਹਣ ਸਿੰਘ, ਹਰਿੰਦਰ ਸਿੰਘ, ਗੁਰਚਰਨ ਸਿੰਘ, ਹਰਭੀਮ ਸਿੰਘ, ਸੁਖਵਿੰਦਰ ਸਿੰਘ, ਰੁਪਿੰਦਰ ਸਿੰਘ, ਬਲਪ੍ਰੀਤ ਸਿੰਘ, ਮਨਜਿੰਦਰ ਸਿੰਘ ਰਾਜਾ ਮੌਜ਼ੂਦ ਰਹੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …