ਨਵਾਂਸ਼ਹਿਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ
ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 123 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 14 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ।ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …
Punjab Post Daily Online Newspaper & Print Media