ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ‘ਚ ਸੰਗਤਾਂ ਦੀ ਵੱਧਦੀ ਆਮਦ ਨੂੰ ਮੁੱਖ ਰੱਖਦਿਆਂ ਇਮਾਰਤਾਂ ਦਾ ਨਿਰਮਾਣ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਇਤਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਭਾਈ ਗੁਰਦਾਸ ਜੀ ਪਾਸੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਖਵਾਇਆ ਸੀ।ਇਸ ਅਸਥਾਨ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੂੰ ਸੋਂਪੀ ਗਈ ਹੈ ਇਹ ਸੇਵਾ ਉਨ੍ਹਾਂ ਦੇ ਪੈਰੋਕਾਰ ਬਾਬਾ ਹਰਭਜਨ ਸਿੰਘ ਭਲਵਾਨ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਇਨ੍ਹਾਂ ਦੀ ਨਿਗਰਾਨੀ ਹੇਠ ਦਰਸ਼ਨੀ ਡਿਉੜੀ ਦੇ ਨਾਲ ਲਗਦੇ ਬਰਾਂਡੇ ਦਾ ਲੈਂਟਰ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਗਿਆ।ਇਸ ਸਾਰੇ ਕਾਰਜ ਦੀ ਨਿਗਰਾਨੀ ਬਾਬਾ ਲਾਭ ਸਿੰਘ ਜੀ ਨੇ ਆਪ ਕੀਤੀ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾਸਿੰਘਾਂ ਵਧੀਕ ਸਕੱਤਰ, ਸ. ਸਕੱਤਰ ਸਿੰਘ ਤੇ ਸ. ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਗੁਰਿੰਦਰ ਸਿੰਘ ਦੇਵੀਦਾਸ ਪੁਰਾ ਆਦਿ ਨੇ ਵੀ ਸੇਵਾ ਦੇ ਇਸ ਮਹਾਨ ਕੁੰਭ ‘ਚ ਹੱਥੀਂ ਬਾਟਿਆਂ ਦੀ ਸੇਵਾ ਕਰਕੇ ਹਿੱਸਾ ਪਾਇਆ।ਇਸ ਮੌਕੇ ਬਾਬਾ ਹਰਭਜਨ ਸਿੰਘ ਭਲਵਾਨ ਤੇ ਬਾਬਾ ਸਤਨਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …