Wednesday, February 25, 2026

ਪ੍ਰਿੰਸੀਪਲ ਦਿਲਦੀਪ ਕੌਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਘਾਬਦਾਂ ਦਾ ਸੰਭਾਲਿਆ ਚਾਰਜ਼

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਂਬਦਾ ਦੇ ਨਵੇਂ ਪ੍ਰਿੰਸੀਪਲ ਦਿਲਦੀਪ ਕੌਰ ਨੇ ਚਾਰਜ਼ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਨਿਯੁੱਕਤ ਸਨ।ਪ੍ਰਿੰਸੀਪਲ ਦਿਲਦੀਪ ਕੌਰ ਦਾ ਸਕੂਲ ਪਹੁੰਚਣ ‘ਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਪ੍ਰਿੰਸੀਪਲ ਦਾ ਅਹੁੱਦਾ ਸੰਭਾਲਣ ਉਪਰੰਤ ਦਿਲਦੀਪ ਕੌਰ ਨੇ ਕਿਹਾ ਕਿ ਉਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਦੀ ਤਰੱਕੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।ਸਕੂਲ ਸਟਾਫ਼ ਵਲੋਂ ਵੀ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਗਿਆ।
                 ਇਸ ਮੌਕੇ ਗੁਰਜੰਟ ਸਿੰਘ ਬਾਲੀਆਂ, ਭਗਵਾਨ ਹਾਂਸ, ਮਾਸਟਰ ਗੁਰਸ਼ਰਨ ਸਿੰਘ, ਜਸਵੀਰ ਕੌਰ, ਪਸ਼ਪਿੰਦਰ ਸਿੰਘ ਸਮਰਾ, ਗੁਰਧੀਰ ਸਿੰਘ, ਮੈਡਮ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …