ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ‘ਦਸਤਾਰ ਗੁਰਸਿੱਖੀ ਦੀ ਨਿਸ਼ਾਨੀ ਸਿੱਖ ਦੀ ਸ਼ਾਨ’ ਬੈਨਰ ਹੇਠ ਐਤਵਰ 26 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਪਰਿਕਰਮਾਂ ਵਿੱਚ ਵੱਡੇ ਪੱਧਰ ਤੇ ‘ਦਸਤਾਰ ਬੰਦੀ ਪ੍ਰਤੀਯੋਗਿਤਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਥੇ ਦਿੱਤੀ। ਇਸ ਸਬੰਧੀ ਜਾਰੀ ਆਪਣੇ ਬਿਆਨ ਵੱਚ ਉਨ੍ਹਾਂ ਦਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਛੇ (6) ਤੋਂ ਸਤਾਰਾਂ (17) ਵਰ੍ਹਿਆਂ ਤਕ ਦੇ ਬੱਚੇ ਹਿਸਾ ਲੈ ਸਕਦੇ ਹਨ। ਉਨ੍ਹਾਂ ਹੋਰ ਦਸਿਆ ਕਿ ਇਸ ਪ੍ਰਤੀਯੋਗਿਤਾ ਦੇ ਜੇਤੂਆਂ, ਪਹਿਲੇ, ਦੂਸਰੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਦੇ ਨਾਲ ਹੀ ਹਿਸਾ ਲੈਣ ਵਾਲੇ ਸਾਰੇ ਬਚਿਆਂ ਨੂੰ ਯੋਗ ਇਨਾਮਾਂ ਨਾਲ ਸਨਮਾਨਤ ਕੀਤਾ ਜਾਏਗਾ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …