ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਅਮਰੀਕਾ ਵਿੱਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ।
ਬੀਬੀ ਜਗੀਰ ਕੌਰ ਨੇ ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ।ਉਨਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਿਸ ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ।ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜ਼ੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿੱਚ ਕਰਦੇ ਰਹਿਣਗੇ।ਉਨਾਂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਓ.ਐਸ.ਡੀ ਡਾ. ਸੁਖਬੀਰ ਸਿੰਘ ਆਦਿ ਵੀ ਮੌਜ਼ੂਦ ਸਨ