Sunday, June 21, 2026

ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਰਕੇਸ਼ ਕੁਮਾਰ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਅੱਜ ਦਿਨ ਸੁੱਕਰਵਾਰ ਨੂੰ ਇਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਸਤਯਮ ਮਾਈਕਰੋ ਫਾਈਨੈਸ਼ ਕੰਪਨੀ ਦੁਆਰਾ ਇੰਟਰਵਿਊ ਲਈ ਗਈ।ਇਸ ਰੋਜਗਾਰ ਮੇਲੇ ਵਿੱਚ ਕੁੱਲ 26 ਪ੍ਰਾਰਥੀਆਂ ਨੇ ਭਾਗ ਲਿਆ।ਜਿਸ ਵਿਚੋਂ 10 ਦੀ ਚੋਣ ਕੀਤੀ ਗਈ। ਜਿਕਰਯੋਗ ਹੈ ਕਿ ਇਸ ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com `ਤੇ ਰਜਿਸਟ੍ਰੇਸ਼ਨ ਕੀਤੀ ਗਈ।ਕੰਪਨੀ ਦੁਆਰਾ ਆਏ ਹੋਏ ਨੁਮਾਇੰਦਿਆਂ ਵਲੋਂ ਚੁਣੇ ਗਏ ਪ੍ਰਾਥੀਆਂ ਨੂੰ ਮੋਕੇ ‘ਤੇ ਆਫਰ ਲੈਟਰ ਦਿੱਤੇ ਗਏ।
                   ਜਿਲ੍ਹਾ ਪਲੇਸਮੈਂਟ ਅਫਸਰ ਰਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਲਈ ਉਕਤ ਪੋਰਟਲ ‘ਤੇ ਰਜਿਸਟਰ ਹੋਣਾ ਚਾਹੀਦਾ ਹੈ।ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …