Sunday, June 21, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਰੰਜੀਵ ਪਾਲ ਸਿੰਘ ਚੀਮਾ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ। ਸ਼ੀ ਰੰਜੀਵ ਪਾਲ ਸਿੰਘ ਚੀਮਾ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ ‘ਪਲੀ ਬਾਰਗੇਨਿੰਗ’ ਬਾਰੇ ਜਾਗਰੂਕ ਕੀਤਾ ਤਾਂ ਕਿ ਹਵਾਲਾਤੀ ਇਸ ਦਾ ਫਾਇਦਾ ਲੈ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਸੀਮਿਤ ਸਮੇਂ ਬਾਰੇ ਵੀ ਜਾਗਰੂਕ ਕੀਤਾ ਗਿਆ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …