Thursday, September 17, 2026

‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਜ਼ਿਲ੍ਹਾ ਤੇ ਸੈਸ਼ਨ ਜੱਜ, ਡੀ.ਸੀ ਤੇ ਐਸ.ਐਸ.ਪੀ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਯਤਨਾਂ ਦੀ ਸ਼ਲਾਘਾ

ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਸਿਰਲੇਖ ਵਾਲੀ ਕੌਫੀ ਟੇਬਲ ਬੁੱਕ ਰਲੀਜ਼ ਕੀਤੀ ਗਈ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿੱਚ ਗੁਰੁ ਸਾਹਿਬ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ।
                   ਜ਼ਿਲ੍ਹੇ ਦੀਆਂ ਉਕਤ ਮਾਣਯੋਗ ਸ਼ਖਸੀਅਤਾਂ ਨੇ ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿੱਚ ਬੇਹੱਦ ਸਾਰਥਕ ਹਨ।ਅਜਿਹੀਆਂ ਕੋਸ਼ਿਸ਼ਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਨਾਲ ਜੋੜਨ ਦਾ ਕੰਮ ਕਰਨਗੀਆਂ।
                    ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਪੀ ਵਜ਼ੀਰ ਸਿੰਘ ਖਹਿਰਾ ਤੇ ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ ਸ਼ਵਿੰਦਰ ਪਾਲ ਸਿੰਘ, ਕਮਲਜੀਤ ਸਿੰਘ ਹੇਅਰ, ਡਾ. ਜਸਵਿੰਦਰ ਸਿੰਘ, ਹਰਕਰਨ ਖਹਿਰਾ, ਜਸਪਾਲ ਨਾਗਰਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …