ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੀ ਸ਼ਾਮ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ
ਕੱਟੜਾ ਖ਼ਜਾਨਾ ਵਿਖੇ ਠੁੱਠਾਮੱਲ ਮੰਦਰ ਦੀ ਧਰਮਸ਼ਾਲਾ ਦਾ ਉਦਘਾਟਨ ਕੀਤਾ।ਉਨਾਂ ਨੇ ਠੂੱਠਾਮੱਲ ਮੰਦਰ ਵਿਖੇ ਮੱਥਾ ਵੀ ਟੇਕਿਆ, ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।
ਸੋਨੀ ਨੇ ਦੱਸਿਆ ਕਿ 11 ਲੱਖ ਰੁਪਏ ਦੀ ਲਾਗਤ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕਰਵਾਇਆ ਗਿਆ ਹੈ।ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿੱਖ ਬਦਲਣ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ।ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ਼ ਆਪਣੇ ਅੰਤਿਮ ਪੜਾ ‘ਤੇ ਹਨ ਅਤੇ 90 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ਼ ਮੁਕੰਮਲ ਹੋ ਚੁੱਕੇ ਹਨ।ਸਮਾਰਟ ਸਿਟੀ ਤਹਿਤ ਸਾਰੇ ਸ਼ਹਿਰ ਵਿੱਚ ਪੈਂਦੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਸ਼ਹਿਰ ਦੀ ਚਾਰਦਿਵਾਰੀ ਨੂੰ ਖੂਬਸੂਰਤ ਬਣਾਉਣ ਲਈ ਸਾਰੀਆਂ ਬਿਜ਼ਲੀ ਦੀਆਂ ਤਾਰਾਂ ਅੰਡਰਗਰਾਉਂਡ ਕੀਤੀਆਂ ਜਾ ਰਹੀਆਂ ਹਨ ਅਤੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ।ਮੰਤਰੀ ਸੋਨੀ ਨੇ ਵਾਰਡ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਕਪਿਲ ਮਹਾਜਨ, ਲਵਲੀ ਕੁਮਾਰ, ਬੌਬੀ ਕੁਮਾਰ, ਲਾਲੀ ਪ੍ਰਧਾਨ, ਕਾਕਾ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media