Monday, September 21, 2026

ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਵਾਤਾਵਰਣ ਦਿਵਸ ਮਨਾਇਆ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਸਕੂਲ ਮੁੱਖ ਅਧਿਆਪਕ ਨੀਰਜ਼ ਕੁਮਾਰ ਦੀ ਅਗਵਾਈ ਹੇਠ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਵਾਤਾਵਰਣ ਦਿਵਸ ਮਨਾਇਆ ਗਿਆ। ਵਾਤਾਵਰਣ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪਿੰਡ ਦੀ ਸਰਪੰਚ ਕਰਮਜੀਤ ਅਤੇ ਸਾਬਕਾ ਸਰਪੰਚ ਸਿਕੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁੱਖ ਅਧਿਆਪਕ ਨੀਰਜ਼ ਕੁਮਾਰ ਨੇ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਵਿਸਤਾਰ ਨਾਲ ਦੱਸਿਆ।ਸਮਾਗਮ ਦੇ ਅੰਤ ‘ਚ ‘ਰੁੱਖ ਲਗਾਓ, ਵਾਤਾਵਰਨ ਬਚਾਓ’ ਮੁਹਿੰਮ ਤਹਿਤ ਸਕੂਲ ਦੇ ਮੈਦਾਨ ਵਿੱਚ ਫਲਦਾਰ ਅਤੇ ਛਾਂਦਾਰ ਰੁੱਖ ਲਗਾਏ ਗਏ।
                 ਇਸ ਮੌਕੇ ਤੇ ਸੁਨੀਲ ਕੁਮਾਰ, ਈਸਾ, ਮਿਡ ਡੇ ਮੀਲ ਵਰਕਰ ਸੁਦੇਸ਼ ਕੁਮਾਰੀ, ਦਰਸ਼ਨਾ ਦੇਵੀ, ਹੀਨਾ, ਰਾਜ ਕੁਮਾਰ ਠਾਕੁਰ, ਬਿਕਰਮ ਸਿੰਘ, ਬ੍ਰਹਮ ਸਿੰਘ, ਸ਼ਸ਼ੀ ਸਿੰਘ, ਜਗਦੇਵ ਸਿੰਘ, ਐਸ.ਐਮ.ਸੀ ਚੇਅਰਮੈਨ ਰੀਨਾ ਠਾਕੁਰ, ਨਿਰਮਲ ਸਿੰਘ, ਸੇਰ ਸਿੰਘ, ਸੁਨੀਤਾ ਦੇਵੀ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …