ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਦੋ
ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਸਕੂਲ ਦਾ ਨਿਰੀਖਣ ਕਰਦਿਆਂ ਵਿੱਦਿਆ ਦੇ ਮਿਆਰ ਅਤੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ) ਦੀਆਂ ਟ੍ਰੇਨਿੰਗਾਂ ਸਬੰਧੀ ਸਟਾਫ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਸਟਾਫ ਨੂੰ ਸਕੂਲ ਕੈਂਪਸ ਅਤੇ ਆਲੇ-ਦੁਆਲੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਚੌਗਿਰਦੇ ਨੂੰ ਹਰਿਆ-ਭਰਿਆ ਰੱਖਿਆ ਜਾ ਸਕੇ।ਉਨ੍ਹਾਂ ਪਿੰਡ ਦੇ ਸਰਪੰਚ ਅਤੇ ਹੋਰਨਾਂ ਪਤਵੰਤਿਆਂ ਨੂੰ ਸਕੂਲ ਦੀ ਤਰੱਕੀ ਅਤੇ ਸੁਰੱਖਿਆ ਲਈ ਸਹਿਯੋਗ ਦੀ ਅਪੀਲ ਕੀਤੀ।
ਇਸ ਮੌਕੇ ਲੈਕਚਰਾਰ ਬਲਵਿੰਦਰ ਦੌਰ, ਸੋਨੀਆ ਗਰਗ, ਪ੍ਰਵੀਨ ਕੁਮਾਰੀ, ਅੰਕੁਰ ਕੁਮਾਰ, ਦਵਿੰਦਰ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media