ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮੁਹੱਲਾ ਕਿੱਕਰ ਦਾਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ।ਇਸ ਸ਼ੱਭ ਮੌਕੇ ‘ਤੇ ਸੰਤ ਜਗਜੀਤ ਸਿੰਘ, ਭਾਈ ਭਰਪੂਰ ਸਿੰਘ, ਗਿਆਨੀ ਜਗਦੀਸ਼ ਸਿੰਘ ਪ੍ਰਧਾਨ ਮਲਕੀਤ ਸਿੰਘ, ਜਗਜੀਤ ਸਿੰਘ, ਕਸਮੀਰ ਸਿੰਘ ਰਾਜਪਾਲ ਸਿੰਘ, ਹਰਨੇਕ ਸਿੰਘ, ਹਰਮਿੰਦਰ ਸਿੰਘ, ਦਰਸ਼ਨ ਸਿੰਘ,ਸੇਵਾ ਸਿੰਘ, ਅਵਤਾਰ ਸਿੰਘ ਵੀ ਹਾਜ਼ਰ ਸਨ। ਪ੍ਰਬੰਧਕ ਕਮੇਟੀ ਅਤੇ ਮੁਹੱਲਾ ਨਿਵਾਸੀਆਂ ਵਲੋਂ ਮਹੰਤ ਕਾਹਨ ਸਿੰਘ ਜੀ ਨੂੰ ਸਿਰੋਪਾਓ ਪਾ ਕੇ ਮਾਨ ਸਨਮਾਨ ਕੀਤਾ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …