ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐਸ.ਐਸ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਆਰ.ਐਸ.ਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀਆਂ ਕਾਰਵਾਈਆਂ ਕਰਨ।ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵੱਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।ਅਜਿਹੇ ਲੋਕਾਂ ਕਰਕੇ ਹੀ ਤਕਰਾਰ ਵਾਲਾ ਮਾਹੌਲ ਬਣਦਾ ਹੈ, ਜਦਕਿ ਸਰਕਾਰਾਂ ਖਾਮੋਸ਼ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਆਪ-ਹੁਦਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਮਾਮਲੇ ਵਿਚ ਹਰਿਆਣਾ ਸਰਕਾਰ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …