ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸਰੂਪ ਚੰਦ ਸਿੰਗਲਾ ਮੁੱਖ ਪਾਰਲੀਮਾਨੀ ਸਕੱਤਰ, ਪੰਜਾਬ ਵੱਲ਼ੋ ਰਮਸਅ ਅਧੀਨ ਬਣੀ ਇਮਾਰਤ ਜਿਸ ਵਿੱਚ ਲਾਇਬ੍ਰੇਰੀ, ਸਾਇੰਸ ਲੈਬ ਅਤੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਡਾ. ਅਮਰਜੀਤ ਕੌਰ ਕੋਟਫ਼ੱਤਾ, ਪੀ.ਟੀ.ਏ ਪ੍ਰਧਾਨ ਜਸਵੀਰ ਸਿੰਘ ਜੱਸਾ, ਸਕੂਲ ਮੈਨੇਜਮੈਟ ਕਮੇਟੀ ਦੇ ਚੇਅਰਮੈਨ ਰਾਕੇਸ਼ ਕੁਮਾਰ, ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਭਿੰਡਰ ਅਤੇ ਹਰਚਰਨ ਸਿੰਘ ਸਿੱਧੂ ਕੋ. ਰਮਸਅ ਹਾਜ਼ਰ ਸਨ। ਵਿਦਿਆਰਥਣਾ ਵੱਲੋਂ ਇਸ ਮੌਕੇ ਸਵਾਗਤੀ ਗੀਤ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਵੀਨ ਕਿਰਨ ਕੌਰ ਨੇ ਸਕੂਲ ਦੀ ਸਮੱਸਿਆਵਾਂ ਸਬੰਧੀ ਮੰਗ ਪੱਤਰ ਪੜ੍ਹਿਆ ਅਤੇ ਯਾਦ ਪੱਤਰ ਸਰੂਪ ਚੰਦ ਸਿੰਗਲਾ ਨੂੰ ਸੌਂਪਿਆ ਗਿਆ।ਇਸ ਮੌਕੇ ਸਿੰਗਲਾ ਵੱਲੋਂ ਗਰੀਬ ਅਤੇ ਜਰੂਰਤਮੰਦ ਹੁਸ਼ਿਆਰ ਲੜਕੀਆ ਲਈ ਭਲਾਈ ਕਲੱਬ ਦੀ ਸ਼ੁਰੂਆਤ ਕਰਦਿਆ ਇੱਕ ਲੱਖ ਰੁਪਏ ਦਾ ਦਾਨ ਦਿੱਤਾ ਗਿਆ। ਇਸ ਸਮੇਂ ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਅੱਗੇ ਤੋ ਵੀ ਸਕੂਲ ਦੀਆਂ ਲੜਕੀਆਂ ਦੀ ਪੜ੍ਹਾਈ ਸਬੰਧੀ ਜ਼ੋ ਵੀ ਸਮੇਂ ਸਿਰ ਜਰੂਰਤ ਹੋਵੇਗੀ ਉਹ ਸਾਥ ਦਿੰਦੇ ਰਹਿਣਗੇ।ਇਸ ਮੌਕੇ ਡਾ: ਅਮਰਜੀਤ ਕੌਰ ਕੋਟਫੱਤਾ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਬਠਿੰਡਾ ਨੇ ਵੀ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਦਾ ਵੀ ਧੰਨਵਾਦ ਕੀਤਾ ਅਤੇ ਭਲਾਈ ਕਲ਼ੱਬ ਦਾ ਗਠਨ ਕਰਨ ਲਈ ਪ੍ਰਿੰਸੀਪਲ ਨੂੰ ਹਿਦਾਇਤ ਕੀਤੀ । ਪ੍ਰਿੰਸੀਪਲ ਸ਼੍ਰੀਮਤੀ ਸਵੀਨ ਕਿਰਨ ਕੌਰ ਨੇ ਆਏ ਮਹਿਮਾਨਾਂ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …