ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ
ਪਾਸੋਂ 50 ਅਤੇ 80 ਫੀਸਦ ਉਪਦਾਨ ’ਤੇ ਖ਼ਰੀਦ ਕਰਨ ਲਈ 4 ਅਗਸਤ 2021 ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਸਿਰਫ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰਡਿਊਸਰ ਆਰਗੇਨਾਈਜੇਸਨ (ਐਫ.ਪੀ.ਓ) ਪੰਜਾਬ ਸਰਕਾਰ ਦੇ ਪੋਰਟਲ ’ਤੇ ਜਾ ਕੇ ਖੇਤੀ ਮਸ਼ੀਨਰੀ ਜਿਵੇਂ ਕਿ ਝੋਨੇ ਦੀ ਮਸ਼ੀਨੀ ਲਵਾਈ ਲਈ ਪੈਡੀ ਟ੍ਰਾਂਸਪਲਾਂਟਰ, ਸਿੱਧੀ ਬਿਜ਼ਾਈ ਦੀ ਡਰਿੱਲ, ਸੁਪਰ ਐਸ.ਐਮ.ਐਸ, ਹੈਪੀ ਸੀਡਰ, ਬੇਲਰ, ਰੇਕ, ਰੀਪਰ-ਬਾਈਂਡਰ, ਸੁਪਰ ਸੀਡਰ, ਪੈਡੀ ਸਟਰਾਅ ਚੋਪ/ ਮਲਚਰ, ਹਾਈਡਰੋਲਿਕ ਰਿਵਰੀਬਲ ਐਮ.ਬੀ.ਪਲੋਅ, ਜੀਰੋ ਡਰਿਲ ਖਾਦ ਬੀਜ਼ ਡਰਿਲ, ਸਪਰੇਅ ਪੰਪ ਆਦਿ ਵੱਖ-ਵੱਖ ਮਸ਼ੀਨਾਂ ਖਰੀਦਣ ਲਈ ਅਪਲਾਈ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਸ਼ੀਲ ਕੁਮਾਰ ਨੇ ਦਸਿਆ ਕਿ ਜ਼ਮੀਨ ਵਿੱਚ ਉਪਾਜਾਊ ਤੱਤ ਵਧਾਉਣ ਲਈ ਕਿਸਾਨਾਂ ਨੂੰ ਢਾਂਚਾ 2000/- ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਲਗਭਗ 7,00,000/- ਰੁਪਏ ਅਤੇ ਜਿਪਸਮ 340/- ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਲਗਭਗ 7,00,000/- ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੱਕੀ ਦਾ ਬੀਜ਼ 90/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media