Sunday, June 21, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸੁਨਿਧੀ ਸ਼ਰਮਾ ਨੇ 99.2% ਅੰਕਾਂ ਨਾਲ ਹਾਸਲ ਕੀਤੀ ਪਹਿਲੀ ਪੁਜੀਸ਼ਨ

ਖ਼ਾਲਸਾ ਕਾਲਜ ਪਬਲਿਕ ਦੀ ਨਵਜੋਤ ਕੌਰ ਦਾ ਸੀ.ਬੀ.ਐਸ.ਈ ਪ੍ਰੀਖਿਆ ’ਚ 96.8 ਨਾਲ ਪਹਿਲਾ ਸਥਾਨ

ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ‘ਚ ਸ਼ਾਨਦਾਰ ਪੁਜਸ਼ਿਨਾਂ ਲੈ ਕੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ ਵਿਦਿਆਰਥਣ ਸੁਨਿਧੀ ਸ਼ਰਮਾ ਨੇ 99.2% ਅੰਕ ਹਾਸਲ ਕਰਕੇ ਪਹਿਲਾ, ਸਿਮਰਨਪ੍ਰੀਤ ਕੌਰ ਨੇ 92.4% ਹਾਸਲ ਕਰਕੇ ਦੂਜਾ ਤੇ ਸਿਮਰਨਦੀਪ ਕੌਰ ਨੇ 89.2% ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
              ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਸਮੂਹ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ।
                    ਪ੍ਰਿੰ: ਨਿਰਮਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ 43 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।ਜਿਸ ’ਚ 2 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 6 ਵਿਦਿਆਰਥੀ 80% ਤੋਂ ਵੱਧ, 5 ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ।ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ 87%, ਖੁਸ਼ਦੀਪ ਕੌਰ 86% ਹਾਸਲ ਕਰਕੇ ਕ੍ਰਮਵਾਰ ਚੌਥੇ ਅਤੇ 5ਵੇਂ ਸਥਾਨ ’ਤੇ ਰਹੇ।
                     ਇਸ ਤਰ੍ਹਾਂ ਪ੍ਰਿੰ. ਏ.ਐਸ ਗਿੱਲ ਨੇ ਦੱਸਿਆ ਕਿ ਸਕੂਲ ਦੇ ਕੁੱਲ 189 ਵਿਦਿਆਰਥੀ ਸ਼ਾਨਦਾਰ ਨੰਬਰਾਂ ਨਾਲ ਪਾਸ ਹੋਏ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ’ਚ ਨਵਜੋਤ ਕੌਰ ਨੇ 96.8, ਤਰੁਨਦੀਪ ਸਿੰਘ ਨੇ 96.6, ਪ੍ਰੀਤਮਾ ਨੇ 96.4 ਅਤੇ ਗੁਰਜਾਪ ਸਿੰਘ ਅਤੇ ਗੁਰਸੇਵਕ ਸਿੰਘ ਨੇ 96.2, ਪਲਕਦੀਪ ਕੌਰ ਨੇ 96, ਵਿਸ਼ਾਲਦੀਪ ਕੌਰ ਅਤੇ ਨਵਦੀਪ ਕੌਰ ਨੇ 95.4 ਪ੍ਰਤੀਸ਼ਤ ਅਤੇ ਪ੍ਰਨੀਤ ਕੌਰ ਨੇ 95.2 ਅਤੇ ਹਰਨਿਮਰਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ 90 ਤੋਂ ਵਧੇਰੇ ਅੰਕ ਹਾਸਲ ਕੀਤੇ।ਇਸੇ ਤਰ੍ਹਾਂ ਖ਼ਾਲਸਾ ਪਬਲਿਕ ਸਕੂਲ ਹੇਰ ਦੇ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਦੱਸਿਆ ਕਿ ਸਕੂਲ ਦੇ 43 ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ਦਿੱਤੀ, ਜਿਸ ’ਚ ਪ੍ਰਭਨੂਰ ਕੌਰ ਨੇ 500 ’ਚੋਂ 453 ਅੰਕਾਂ ਨਾਲ 91 ਫ਼ੀਸਦੀ ਨਾਲ ਪਹਿਲਾਂ ਅਤੇ ਪ੍ਰਭਜੋਤ ਕੌਰ ਨੇ 450 ਅੰਕਾਂ ਨਾਲ 90 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …