ਚੀਮਾਂ ਮੰਡੀ, 4 ਅਗਸਤ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ
ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ਦੌਰਾਨ ਸਕੂਲ ਦੇ 93% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ, ਜਿਨ੍ਹਾਂ ਵਿਚੋਂ ਪਰਾਚੀ ਜ਼ਿੰਦਲ 93.4% ਨੇ ਸਕੂਲ ਵਿਚੋਂ ਪਹਿਲਾ, ਹਰਲੀਨ ਕੌਰ ਨੇ 91.2% ਦੂਸਰਾ ਅਤੇ ਜੀਸੂ ਅਸੀਜਾ ਨੇ 90% ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਦੱਸਿਆ ਕਿ 65% ਵਿਦਿਆਰਥੀਆਂ ਨੇ 70% ਤੋਂ ਵੱਧ ਨੰਬਰ ਪ੍ਰਾਪਤ ਕੀਤੇ ਹਨ ਤੇ ਪ੍ਰਾਪਤ ਹੋਏ ਨਤੀਜਿਆਂ ਦੇ ਵਿੱਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।ਇਸ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ ਜੋਸ਼ੀ ਮੋਹਨ, ਮਨਜਿੰਦਰ ਸਿੰਘ, ਗੁਰਜ਼ੰਟ ਕੌਰ, ਨਵੀਨਤਾ ਰਾਣੀ, ਮਨਮੀਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media