ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਵਾਰਡ ਨੰਬਰ 8 ਵਿਖੇ ਵਿਕਾਸ ਨਗਰ ਵਿਚ ਕਰੀਬ 2.70
ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਨਗਰ ਕੌਂਸਲ ਦਾ ਮੁੱਖ ਟੀਚਾ ਹੈ।ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦਾ ਖ਼ੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰਵਾਇਆ ਜਾਵੇਗਾ।ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਾਰਡ ਦੇ ਕੌਂਸਲਰ ਪ੍ਰਵੀਨ ਭਾਟੀਆ, ਬਹਾਦਰ ਸਿੰਘ, ਰੋਸ਼ਨ ਲਾਲ, ਕਮਲਜੀਤ ਕੌਰ, ਲਵਪ੍ਰੀਤ ਕੌਰ, ਸੰਨੀ ਬਾਵਾ, ਰੋਮੀ, ਅਭੈ ਵਰਮਾ, ਸੌਰਵ ਅਤੇ ਮੁਹੱਲਾ ਵਾਸੀ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media