Sunday, September 13, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ

PPN0911201402
ਬਠਿੰਡਾ, 9  ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ )- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਭਾਈ ਗੁਰਦਰਸ਼ਨ ਸਿੰਘ ਦੇ ਗ੍ਰਹਿ, ਨਾਰਥ ਅਸਟੇਟ ਵਿਖੇ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ ਗਿਆ।ਇਸ ਮੌਕੇ ਭਾਈ ਗੁਰਿੰਦਰਜੀਤ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਗੋਪੀ, ਗੁਰਦਰਸ਼ਨ ਸਿੰਘ  ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ।ਇਸ ਸਮਾਗਮ ਉਪਰੰਤ ਪਰਿਵਾਰਾਂ ਦਾ ਸੁਸਾਇਟੀ ਮੈਂਬਰਾਂ ਵਲੋਂ ”ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਸਨਮਾਨਤ ਕੀਤਾ ਗਿਆ।ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply