Sunday, June 14, 2026

ਟੋਕੀਓ ਉਲਿੰਪਕ ਜੇਤੂ ਹਾਕੀ ਟੀਮ ‘ਚ ਸ਼ਾਮਲ ਸੂਬੇ ਦੇ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ – ਰਾਣਾ ਸੋਢੀ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ‘ਚ ਸ਼ਾਮਲ ਸੁਬੇ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਨੇ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਮੈਚ ਵਿੱਚ ਆਪਣੀ ਤਾਕਤ ਦਿਖਾ ਕੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਹੈ।ਟੀਮ ਦੇ ਖਿਡਾਰੀਆਂ ਨੇ 41 ਸਾਲ ਬਾਅਦ ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ, ਜਿਸ ‘ਤੇ ਪੂਰੇ ਦੇਸ਼ ਨੂੰ ਮਾਣ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕੌਮੀ ਹਾਕੀ ਟੀਮ ‘ਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਵੇਗੀ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …