Thursday, July 30, 2026

ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰਵਾਇਆ ਆਨਲਾਈਨ ਭਾਸ਼ਣ ਮੁਕਾਬਲਾ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਸਕੂਲ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਵਿੱਚ ਸੈਕੰਡਰੀ ਗਰੁੱਪ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ-ਸਰੋਤ ਹੈ ਜੋ ਸਾਨੂੰ ਦੂਸਰਿਆਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿਣ ਲਈ ਪ੍ਰੇਰਿਤ ਕਰਦਾ ਹੈ।
             ਮੁਕਾਬਲੇ ਵਿੱਚ ਮਨਜੋਤ ਕੌਰ ਬਾਰਵੀਂ ਏ ਨੇ ਪਹਿਲਾ, ਵੀਰਪਾਲ ਕੌਰ ਬਾਰਵੀਂ ਏ ਨੇ ਦੂਜਾ ਅਤੇ ਅਨੁਪ੍ਰੀਤ ਕੌਰ ਬਾਰਵ੍ਹੀਂ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …