ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ
(3 ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਕੇਸ਼ ਸ਼ਰਮਾ ਨੇ ਯੂਨੀਵਰਸਿਟੀ ’ਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਹੋਰਨਾਂ ਵਿਦਿਆਰਥੀਆਂ ’ਚ ਰਮਨਪ੍ਰੀਤ ਕੌਰ ਨੇ 361 ਅੰਕਾਂ ਨਾਲ ਤੀਜਾ, ਆਂਚਲ ਵਧਵਾ ਨੇ 353 ਅੰਕ ਨਾਲ 6ਵਾਂ ਅਤੇ ਸਲੋਨੀ ਸ਼ਰਮਾ ਨੇ 347 ਅੰਕਾਂ ਨਾਲ 9ਵਾਂ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸੰਸਥਾ ਯਤਨਸ਼ੀਲ ਹੈ ਕਿ ਹਰ ਵਿਦਿਆਰਥੀ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਆਪਣਾ ਮੁਕਾਮ ਹਾਸਲ ਕਰਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨਿਭਾਅ ਸਕੇ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਲਗਨ ਦਾ ਨਤੀਜਾ ਹੈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media