Monday, July 6, 2026

ਬਿਨਾਂ ਮਾਸਕ ਵਾਲੇ 648 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ- 8 ਦੇ ਕੀਤੇ ਚਲਾਨ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 648 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ ਘੁੰਮ ਰਹੇ 8 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ਼ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …