ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵੱਸਥਾ ’ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ
ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ।ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਮਿਤੀ 9 ਅਗਸਤ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਅਤੇ 10 ਦੇਸੀ ਗਾਵਾਂ ਦੀ ਖ਼ਰੀਦ ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 25 ਫੀਸਦੀ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਕਾਗਜ਼ਾਤ, ਜਿਵੇਂ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ’ਤੇ ਐਸ.ਸੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ 7 ਅਗਸਤ 2021 ਤੱਕ ਆਪਣੇ ਫਾਰਮ ਭਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ ਬੰਗਾ ਰੋਡ ਮਹਾਲੋਂ ਅਤੇ ਕਿਸੇ ਵੀ ਜਾਣਕਾਰੀ ਲਈ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਫੋਨ ਨੰਬਰ 01823-225050 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media