Tuesday, November 24, 2026

ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਲਈ ਲਾਇਆ ਬੂਟਾ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਘੁੰਮਣ ਉਪ-ਕਪਤਾਨ ਪੁਲਿਸ ਸਬ ਡਵੀਜਨ ਨਵਾਂਸ਼ਹਿਰ ਸਮੇਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ, ਏ.ਐਸ.ਆਈ ਕੁਲਦੀਪ ਰਾਜ ਇੰਚਾਰਜ਼ ਜਿਲਾ ਸਾਂਝ ਕੇਂਦਰ ਸ਼.ਭ.ਸ ਨਗਰ ਸਮੇਤ ਹੋਰ ਸਟਾਫ ਵੱਲੋਂ ਪੁਰਾਣਾ ਦਫਤਰ ਐਸ.ਐਸ.ਪੀ ਵਿਖੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਸਬੰਧੀ ਬੂਟਾ ਲਗਾਇਆ ਗਿਆ।ਜੋ ਇਸੇ ਮੁਹਿੰਮ ਤਹਿਤ ਹੁਣ ਤੱਕ ਜਿਲਾ ਦੇ ਸਮੂਹ ਸਾਂਝ ਕੇਂਦਰਾਂ ਵਲੌਂ ਵੱਖ-ਵੱਖ ਪਬਲਿਕ ਥਾਵਾਂ ‘ਤੇ ਕਰੀਬ 200 ਬੂਟੇ ਲਗਾਏ ਜਾ ਚੁੱਕੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …