ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ.ਟੀ.ਆਈ
ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਸਮਾਗਮ ਸਬੰਧੀ 10, 11 ਅਤੇ 12 ਅਗਸਤ ਨੂੰ ਰਿਹਰਸਲਾਂ ਹੋਣਗੀਆਂ ਅਤੇ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਨਾਮਣਾ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਵਿਸ਼ੇਸ਼ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ, ਡੀ.ਐਸ.ਪੀ ਲਖਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media