Tuesday, July 28, 2026

ਅਨੁਸੂਚਿਤ ਜਾਤੀ ਕਮਿਸ਼ਨ ਦਾ ਮੁੱਖ ਉਦੇਸ਼ ਅਨੂਸੂਚਿਤ ਜਾਤੀ ਦੇ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨਾ- ਮੈਂਬਰ ਐਸ.ਸੀ ਕਮਿਸ਼ਨ

ਪੁਲਿਸ ਨੂੰ 11 ਅਗਸਤ ਤੱਕ ਕਤਲ ਕੇਸ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਸਥਾਨਕ ਵੇਰਕਾ ਇਲਾਕੇ ਵਿੱਚ ਇਕ ਅਨੁਸੂਚਿਤ ਜਾਤੀ ਦੇ ਵਿਅਕਤੀ ਸਾਜਨ ਦੇ ਕਤਲ ਸਬੰਧੀ ਉਸ ਦੀ ਪਤਨੀ ਵਲੋਂ ਮਿਲੀ ਸ਼ਿਕਾਇਤ ‘ਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਰਾਜ ਹੰਸ ਅਤੇ ਦੀਪਕ ਕੁਮਾਰ ਵੇਰਕਾ ਨੇ ਸਿਵਲ ਹਸਪਤਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
                    ਮੈਂਬਰ ਹੰਸ ਨੇ ਦੱਸਿਆ ਕਿ ਕਮਿਸ਼ਨ ਦੀ ਚੇਅਰਪਰਸਨ ਮੈਡਮ ਤੇਜਿੰਦਰ ਕੌਰ ਰਿਟਾ: ਆਈ.ਏ.ਐਸ ਵੱਲੋਂ ਇਸ ਸ਼ਿਕਾਇਤ ਦਾ ਸਖਤ ਨੋਟਿਸ ਲੈਂਦੇ ਹੋਏ ਕੇਸ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਜਿਸ ਤਹਿਤ ਉਹ ਇਸ ਕੇਸ ਦੀ ਜਾਂਚ ਕਰਨ ਆਏ ਹਨ।ਕਮਿਸ਼ਨ ਨੇ ਵੱਖ-ਵੱਖ ਅਧਿਕਾਰੀਆਂ ਦੇ ਬਿਆਨ ਸੁਣੇ।ਹੰਸ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਸ੍ਰੀਮਤੀ ਰੀਨਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਪਤੀ ਸਾਜਨ ਨੂੰ ਕੁੱਝ ਲੋਕਾਂ ਨੇ ਮਾਰਕੁੱਟ ਕੇ ਥਾਣੇ ਵਿੱਚ ਦੇ ਦਿੱਤਾ ਹੈ ਅਤੇ ਥਾਣੇ ‘ਚ ਪੁਲਿਸ ਦੇ ਅਧਿਕਾਰੀਆਂ ਵੱਲੋਂ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ ਗਿਆ ਸੀ।ਇਸ ਸਬੰਧ ਵਿੱਚ ਕਮਿਸ਼ਨ ਨੇ ਸਬੰਧਤ ਏ.ਸੀ.ਪੀ ਨੂੰ 11 ਅਗਸਤ 2021 ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਸੰਬਧਤ ਦੋਸ਼ੀਆਂ ਖਿਲਾਫ ਪਰਚਾ ਕਰਨ ਦੀ ਵੀ ਹਦਾਇਤ ਕੀਤੀ ਹੈ।
                  ਉਨਾਂ ਕਿਹਾ ਕਿ ਮ੍ਰਿਤਕ ਦਾ ਸਿਵਲ ਹਸਪਤਾਲ ਵਿਖੇ ਬਣਾਏ ਗਏ ਬੋਰਡ ਵਲੋਂ ਪੋਸਟ ਮਾਰਟਮ ਵੀ ਕੀਤਾ ਗਿਆ ਹੈ ਅਤੇ ਰਿਪੋਰਟ ਸਬੰਧਤ ਡਾਕਟਰਾਂ ਕੋਲੋਂ ਲਈ ਜਾਵੇਗੀ।ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਹੰਸ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਅਨੁਸੂਚਿਤ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ।
                  ਇਸ ਮੌਕੇ ਏ.ਸੀ.ਪੀ ਰਿਪੂ ਤਮਾਨ ਸਿੰਘ ਸੰਧੂ, ਜਿਲ੍ਹਾ ਭਲਾਈ ਅਫਸਰ ਸੁਸ਼ੀਲ ਮੰਨਣ, ਤਹਿਸੀਲਦਾਰ ਲਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਚੰਦਰ ਮੋਹਣ, ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਐਸ.ਐਚ.ਓ ਵੇਰਕਾ ਨਿਸ਼ਾਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …