ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦੇਸ਼-ਵਿਦੇਸ਼ ਵਿਚ ਰਹਿੰਦੇ ਗੁਰੂ ਘਰ ਦੇ
ਸ਼ਰਧਾਲੂ ਸੇਵਾ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ।ਦੁਨੀਆਂ ਵਿੱਚ ਵੱਸਦੇ ਹਰ ਸਿੱਖ ਦੀ ਸ਼ਰਧਾ ਹੁੰਦੀ ਹੈ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਸਕੇ।ਇਸੇ ਤਹਿਤ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬੀਬੀ ਰਜਵੰਤ ਕੌਰ ਪਤਨੀ ਮੇਜਰ ਸਿੰਘ ਵਲਟੋਹਾ, ਇੰਦਰਬੀਰ ਸਿੰਘ ਤੇ ਪ੍ਰਤਾਪ ਸਿੰਘ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 3 ਲੱਖ 95 ਹਜ਼ਾਰ, 521 ਰੁਪਏ ਦੀ ਸੇਵਾ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸ਼੍ਰੋ ਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸਿੱਖ ਧਰਮ ’ਚ ਲੰਗਰ ਦੀ ਮਰਯਾਦਾ ਮਹੱਤਵਪੂਰਨ ਹੈ, ਗੁਰੂ ਬਖ਼ਸ਼ੀ ਪਰੰਪਰਾ ਮਨੁੱਖ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ।ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਸਤਿਗੁਰੂ ਜੀ ਨੇ ਉਨਾਂ ਤੋਂ ਇਹ ਸੇਵਾ ਲਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਦਰਸ਼ਨ ਸਿੰਘ, ਮਹਿਲ ਸਿੰਘ ਤੇ ਹੋਰ ਹਾਜ਼ਰ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media