ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਰਾਹੀਂ ਕੋਵਿਡ
ਦੌਰਾਨ ਵੀ ਨਿਰਵਿਘਨ ਸੇਵਾ ਜਾਰੀ ਰੱਖੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 20 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਜਦ ਕੋਵਿਡ ਸ਼ਿਖਰ ’ਤੇ ਸੀ ਤਦ ਵੀ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਨਲਾਈਨ ਤੇ ਆਫਲਾਇਨ ਸੇਵਾਵਾਂ ਜਾਰੀ ਰਹੀਆਂ।
ਜਿਲ੍ਹੇ ਅੰਦਰ ਸਾਰੇ 20 ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਕੁੱਲ 332 ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਕੋਵਿਡ ਦੀ ਸ਼ੁਰੂਆਤ ਤੋਂ ਹੀ ਨਾਗਰਿਕਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਕਪੂਰਥਲਾ ਜਿਲ੍ਹੇ ਵਿੱਚ ਕੁੱਲ 20 ਸੇਵਾ ਕੇਂਦਰਾਂ ਵਿਚੋਂ 1 ਸੇਵਾ ਕੇਂਦਰ ਟਾਇਪ-1, ਟਾਇਪ-2 ਦੇ 13 ਅਤੇ ਟਾਇਪ-3 ਦੇ 6 ਸੇਵਾ ਕੇਂਦਰ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਵੈਬ, ਮੋਬਾਇਲ ਤੇ ਟੋਲ ਫ੍ਰੀ ਨੰਬਰ 1100 ’ਤੇ ਕਾਲ ਕਰਕੇ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਮੈਨੇਜ਼ਰ ਚਨੱਕਿਆ ਆਨੰਦ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੀ ਸਫਲਤਾ ਦੇ ਮੱਦੇਨਜ਼ਰ ਹਾਲ ਹੀ ਵਿੱਚ ਫਰਦਾਂ, ਟ੍ਰਾਂਸਪੋਰਟ ਅਤੇ ਸਾਂਝ ਕੇਂਦਰਾਂ ਨਾਲ ਸਬੰਧਿਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਅਗਲੇ ਕੁੱਝ ਮਹੀਨਿਆਂ ਦੌਰਾਨ ਆਮ ਲੋਕਾਂ ਲਈ ਕੁੱਝ ਹੋਰ ਅਹਿਮ ਸੇਵਾਵਾਂ ਜਲਦ ਸ਼ੁਰੂ ਕੀਤੀਆਂ ਜਾਣਗੀਆਂ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media