ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ
ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਅੱਜ ਜ਼ਿਲ੍ਹਾ ਪੁਲਿਸ ਕੰਪਲੈਕਸ ਵਿਖੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਇਸ ਪਵਿੱਤਰ ਕਾਰਜ਼ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰੁ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿੱਚ ਬੇਹੱਦ ਸਾਰਥਕ ਹਨ, ਜਿਨ੍ਹਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ।
ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਰੂਪਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ।
ਇਸ ਮੌਕੇ ਆਈ.ਜੀ ਲੁਧਿਆਣਾ ਰੇਂਜ ਨੌਨਿਹਾਲ ਸਿੰਘ, ਐਸ.ਐਸ.ਪੀ ਅਲਕਾ ਮੀਨਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media