Thursday, March 5, 2026

ਸਪੋਰਟਸ ਸਟੇਡੀਅਮ ਲਮੀਣੀ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ‘ਚ ਕੀਤੀ ਗਈ।ਜਿਸ ਵਿੱਚ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਮਨੋਜ ਕੁਮਾਰ ਐਸ.ਪੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸ਼ਰ, ਅਰੁਨ ਕੁਮਾਰ ਡੀ.ਐਮ ਸਪੋਟਸ-ਕਮ-ਏ.ਈ.ਓ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਵਾਰ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 15 ਅਗਸਤ 2021 ਨੂੰ ਸਪੋਰਟਸ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਾਣਾ ਹੈ।
                   ਉਨ੍ਹਾਂ ਕਿਹਾ ਕਿ ਸਮਾਰੋਹ ਦੋਰਾਨ ਨਿਰਧਾਰਤ ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਆਰਮੀ ਬੈਂਡ ਵੱਲੋਂ ਰਾਸ਼ਟਰੀ ਗੀਤ ਵਜਾਇਆ ਜਾਵੇਗਾ।13 ਅਗਸਤ ਨੂੰ ਫੁੱਲ ਡੈਸ ਰਿਹਰਸਲ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …