Sunday, April 26, 2026

ਪਾਵਰਕਾਮ ਠੇਕਾ ਕਾਮਿਆਂ ‘ਤੇ ਲਾਠੀਚਾਰਜ਼ ਦੀ ਸਖਤ ਸਬਦਾਂ ‘ਚ ਨਿਖੇਧੀ

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ – ਪ੍ਰਧਾਨ ਸੇਖੋਂ

ਸਮਰਾਲਾ, 7 ਅਗਸਤ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਸਮਰਾਲਾ ਦੀ ਮੀਟਿੰਗ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਸੇਖੋਂ, ਗੁਰਮੇਲ ਸਿੰਘ ਜੇ.ਈ, ਜਸਵੰਤ ਸਿੰਘ, ਸੁਰਜੀਤ ਕੁਮਾਰ ਨੇ ਕਿਹਾ ਕਿ ਪਟਿਆਲਾ ਵਿਖੇ ਪਾਵਰਕਾਮ ਦੇ ਠੇਕਾ ਕਾਮਿਆਂ ਵਲੋਂ ਮੀਟਿੰਗ ਦੌਰਾਨ ਆਪਣੇ ਰੋਜਗਾਰ ਨੂੰ ਪੱਕੇ ਕਰਨ ਅਤੇ ਹੋਰ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਾਮਿਆਂ ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ਼ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਠੇਕਾ ਕਾਮਿਆਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ।ਇਸ ਦੇ ਨਾਲ ਹੀ ਲਾਠੀਚਾਰਜ਼ ਦਾ ਹੁਕਮ ਦੇਣ ਵਾਲੇ ਅਧਿਕਾਰੀ ਨੂੰ ਬਰਖਾਸਤ ਕੀਤਾ ਜਾਵੇ ਤੇ ਤਸ਼ੱਦਦ ਕਰਨ ਵਾਲੇ ਪੁਲਿਸ ਕਰਮਚਾਰੀਆਂ ਤੇ ਕੇਸ ਦਰਜ਼ ਕੀਤਾ ਜਾਵੇ।ਉਨ੍ਹਾਂ ਐਲਾਨ ਕੀਤਾ ਕਿ ਟੈਕਨੀਕਲ ਸਰਵਿਸਜ਼ ਯੂਨੀਅਨ ਠੇਕਾ ਮੁਲਾਜਮਾਂ ਦੇ ਹੱਕ ਵਿੱਚ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਠੇਕਾ ਮੁਲਾਜ਼ਮਾਂ ਵਲੋਂ ਜੋ ਵੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।ਉਸ ਵਿੱਚ ਟੈਕਨੀਕਲ ਸਰਵਿਸਜ਼ ਯੂਨੀਅਨ ਪੂਰਨ ਹਮਾਇਤ ਕਰੇਗੀ ਅਤੇ ਸੰਘਰਸ਼ ਵਿੱਚ ਪੂਰਨ ਤੌਰ ‘ਤੇ ਨਾਲ ਚੱਲੇਗੀ।
                     ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ, ਭਰਪੂਰ ਸਿੰਘ, ਗੁਰਦਰਸ਼ਨ ਸਿੰਘ, ਰੁਲਦਾ ਸਿੰਘ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …