ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 606 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 6 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media