ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਉਭਾਵਾਲ ਵਿਖੇ 35 ਲੜਕੀਆਂ ਦੇ ਸਿਲਾਈ ਕਢਾਈ ਸੈਂਟਰ ਵਿੱਚ ਜਗਰੂਪ ਸਿੰਘ ਜੱਗੀ ਪ੍ਰਧਾਨ
ਬਾਬਾ ਹਿੰਮਤ ਸਿੰਘ ਧਰਮਸਾਲਾ ਸੰਗਰੂਰ ਵਲੋਂ ਸਿਲਾਈ ਮਸ਼ੀਨਾਂ ਲਈ ਕਿੱਟਾਂ ਵੰਡੀਆਂ ਗਈਆਂ।ਪਿੰਡ ਉਭਾਵਾਲ ਦੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹੋ ਜਿਹੇ ਦਾਨੀ ਸੱਜਣਾਂ ਦੇ ਕਾਰਨ ਹੀ ਸੈਂਟਰ ਚੱਲ ਰਹੇ ਹਨ।
ਇਸ ਮੌਕੇ ਬਾਬਾ ਪਿਆਰਾ ਸਿੰਘ ਪ੍ਰਧਾਨ ਗ੍ਰੰਥੀ ਸਭਾ ਸੰਗਰੂਰ, ਕੁਲਵੰਤ ਸਿੰਘ ਢੀਂਡਸਾ ਸਾਬਕਾ ਸਰਪੰਚ ਉਭਾਵਾਲ, ਸਾਬਕਾ ਪੰਚ ਹਰਬੰਸ ਸਿੰਘ ਖਾਲਸਾ, ਵਿਸ਼ਵਕਰਮਾ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਸਿਲਾਈ ਸੈਂਟਰ ਤੋਂ ਮੈਡਮ ਜਸਵੀਰ ਕੌਰ, ਮੈਂਬਰ ਗੁਰਜੰਟ ਸਿੰਘ ਅਤੇ ਸਿਲਾਈ ਸੈਂਟਰ ਵਿੱਚ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media