ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਰੋਨਾ ਦੀ ਸੰਭਾਵੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ।ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇ ਬਣੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਰਣਜੀਤ ਐਵੀਨਿਊ ਵਿਖੇ ਸਥਿਤ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਦਾ ਅਚਨਚੇਤੀ ਨਿਰੀਖਣ ਕਰਨ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।ਤਕਰੀਬ ਨ ਸਵੇਰੇ 10 ਵਜੇ ਹਸਪਤਾਲ ਪੁੱਜੇ ਸੇਖੜੀ ਨੇ ਵੈਕਸੀਨ ਲਗਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਾਂ ‘ਤੇ ਆਪਣੀ ਸੰਤੁਸ਼ਟੀ ਪ੍ਰਗਟਾਈ।
ਉਨਾਂ ਨੇ ਕਿਹਾ ਕਿ ਹਸਪਤਾਲ ‘ਚ ਸਟਾਫ ਦੀ ਜੋ ਕਮੀ ਹੈ, ਜ਼ਲਦ ਪੂਰੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਨਿਰੀਖਣ ਸਮੇਂ ਹਸਪਤਾਲ ਦਾ ਪੂਰਾ ਸਟਾਫ ਹਾਜ਼ਰ ਸੀ ਅਤੇ ਸਫਾਈ ਵਿਵਸਥਾ ਵੀ ਬਿਲਕੁੱਲ ਠੀਕ ਸੀ।ਮਰੀਜ਼ਾਂ ਦੀ ਵਧੀ ਹੋਈ ਭੀੜ ਨੂੰ ਦੇਖ ਕੇ ਇੰਨ੍ਹਾਂ ਦੇ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਸੀਨੀਅਰ ਮੈਡੀਕਲ ਅਫਸਰ ਨੂੰ ਨਿਰਦੇਸ਼ ਦਿੱਤੇ।
ਸੀਨੀਅਰ ਮੈਡੀਕਲ ਅਫਸਰ ਡਾ: ਕੁਲਦੀਪ ਕੌਰ ਨੇ ਦੱਸਿਆ ਕਿ ਇਸ ਹਸਪਤਾਲ ‘ਚ ਰੋਜ਼ਾਨਾ ਲਗਭਗ 800 ਦੇ ਕਰੀਬ ਵਿਅਕਤੀਆਂ ਨੂੰ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਰੋਨਾ ਦੇ ਟੈਸਟ ਵੀ ਕੀਤੇ ਜਾ ਰਹੇ ਹਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …