ਸੰਗਰੌਰ, 10 ਅਗਸਤ (ਜਗਸੀਰ ਲੌਂਗੋਵਾਲ) – ਰਾਏਕੋਟ ਦੇ ਐਸ.ਡੀ.ਐਮ ਦਫ਼ਤਰ ਦੇ ਮੇਨ ਗੇਟ ਅੱਗੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਦੀ
ਅਗਵਾਈ ਵਿਚ ਸੀਟੂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੱਦੇ ਅਨੁਸਾਰ ਵਿਵਾਦਿਤ ਖੇਤੀ ਕਾਨੂੰਨ ਰੱਦ ਕਰਾਉਣ, ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖ਼ੁਰਾਕ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਨੱਥ ਪਾਉਣ, ਲੋੜਵੰਦਾਂ ਦੇ ਕਰਜ਼ੇ ਮੁਆਫ਼ ਕਰਵਾਉਣ, ਬਿਜਲੀ ਦੇ ਬਿੱਲ ਮੁਆਫ਼ ਕਰਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਕਾਮਰੇਡ ਪ੍ਰਕਾਸ਼ ਸਿੰਘ ਬਰਮੀ ਅਤੇ ਸੁਖਚੈਨ ਸਿੰਘ ਰਾਜੋਆਣਾ ਅਤੇ ਰੁਲਦਾ ਸਿੰਘ ਗੌਬਿੰਦਗੜ ਨੇ ਕਿਹਾ ਕਿ ਮਜ਼ਦੂਰਾਂ ਵਲੋਂ ਲੰਬੇ ਸੰਘਰਸ਼ਾਂ ਬਾਅਦ ਪ੍ਰਾਪਤ ਕੀਤੇ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ 4 ਲੇਬਰ ਕੋਡ ਬਣਾ ਕੇ ਮੋਦੀ ਸਰਕਾਰ ਨੇ ਮਜ਼ਦੂਰ ਜਮਾਤ ਨੂੰ ਗ਼ੁਲਾਮੀ ਵੱਲ ਧੱਕਿਆ ਹੈ।ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ।ਮਜ਼ਦੂਰ ਆਗੂਆਂ ਨੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਨ, ਘੱਟੋ ਘੱਟ 200 ਦਿਨ ਦਾ ਕੰਮ ਦੇਣ ਅਤੇ ਮਨਰੇਗਾ ਕਾਨੂੰਨ ਸ਼ਹਿਰਾਂ ਵਿੱਚ ਵੀ ਲਾਗੂ ਕਰਨ ਦੀ ਮੰਗ ਕੀਤੀ।
ਧਰਨਾ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਆਂਗਣਵਾੜੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਬਲਜੀਤ ਕੌਰ ਅਤੇ ਰਣਜੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੌਫੀ ਵਿੱਦ ਕੈਪਟਨ ਪ੍ਰੋਗਰਾਮ ਵਿੱਚ ਆਂਗਣਵਾੜੀ ਮੁਲਾਜ਼ਮ ਭੈਣਾਂ ਨਾਲ ਵਾਅਦਾ ਕੀਤਾ ਸੀ ਕਿ ਘੱਟੋ ਘੱਟ ਉਜ਼ਰਤ ਵਿੱਚ ਸ਼ਾਮਲ ਕੀਤਾ ਜਾਵੇਗਾ।ਪਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਘੱਟੋ ਘੱਟ ਉਜ਼ਰਤ ਤਾਂ ਕੀ ਦੇਣੀ ਸੀ, ਸਗੋਂ ਆਂਗਣਵਾੜੀ ਕੇਂਦਰਾ ਦੀਆਂ ਰੌਣਕਾਂ ਖੋਹ ਕੇ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੀਆ ਗਈਆਂ।
ਇਸ ਮੌਕੇ ਰਾਜਸਵੰਤ ਸਿੰਘ ਜੋਗਾ, ਪ੍ਰਿਤਪਾਲ ਸਿੰਘ ਬਿੱਟਾ, ਰੁਲਦਾ ਸਿੰਘ ਗੌਬਿੰਦਗੜ, ਕਰਨੈਲ ਸਿੰਘ ਦੱਧਾਹੂਰ, ਕਰਮਜੀਤ ਸਿੰਘ ਬੁਰਜ਼ ਲਿੱਟਾ, ਕਰਮਜੀਤ ਸਿੰਘ ਸਨੀ, ਗੋਲੂ ਸਿਵਿਆਂ, ਬਿੱਲਾ ਰਾਮ, ਚਮਕੌਰ ਸਿੰਘ ਨੂਰਪੁਰਾ, ਬਹਾਦਰ ਸਿੰਘ ਨੂਰਪੁਰਾ, ਰਾਜਪਾਲ ਸਿੰਘ, ਜਰਨੈਲ ਸਿੰਘ ਹਲਵਾਰਾ, ਗੁਰਦੀਪ ਸਿੰਘ ਬੁਰਜ਼ ਹਕੀਮਾਂ, ਗੋਮਤੀ ਪ੍ਰਸਾਦ, ਵਿਜੇ ਕੁਮਾਰ, ਧਰਮਪਾਲ ਗੰਨੇ ਵਾਲਾ, ਅਤੇ ਆਂਗਣਵਾੜੀ ਮੁਲਾਜ਼ਮਾਂ ਕਾਮਨੀ ਕੌਸ਼ਿਕ, ਸਰਬਜੀਤ ਕੌਰ ਬਲਾਕ ਪ੍ਰਧਾਨ ਸੁਧਾਰ, ਚਰਨਜੀਤ ਕੌਰ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਰੀਤੂ ਰਾਣੀ, ਰਾਜਵਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸੁਖਜੀਤ ਕੌਰ ਆਦਿ ਸ਼ਾਮਲ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media