ਤਰਸਿੱਕਾ, 9 ਨਵੰਬਰ (ਕੰਵਲਜੀਤ ਜੋਧਾਨਗਰੀ) – ਬੀਤੇ ਦਿਨੀ ਪਿੰਡ ਕੋਟਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੂਆਰਾ ਸਿੰਘ ਸਭਾ ਵਿਖੇ ਪਹਿਲਾ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਕੋਟਲੇ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰਬਾਣੀ ਰਸ ਸਰਵਣ ਕਰਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਨਗਰ ਕੀਰਤਨ ਦਾ ਥਾਂ-ਥਾ ‘ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ।
ਰੇਲਵੇ ਸਟੇਸ਼ਨ ਟਾਂਗਰਾ ਵਿਖੇ ਪਹੁੰਚਣ ‘ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਪ੍ਰੇਮੀਆਂ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸਤਿਗੁਰਾਂ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ ਗਿਆ।ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ।ਨਗਰ ਕੀਰਤਨ ਇਥੋਂ ਚੱਲ ਕੇ ਕੋਟਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …