Friday, August 28, 2026

ਐਸ.ਐਮ.ਸੀ ਦੀ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਕੂਲ ਦੇ ਵਧੀਆ ਨਤੀਜੇ ਦੀਆਂ ਮੁੁਬਰਕਾਂ

ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਕਮੇਟੀ ਮੈਂਬਰ ਅਮਰ ਨਾਥ ਟਾਂਗਰਾ, ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ, ਬੰਤ ਸਿੰਘ ਖਾਲਸਾ ਅਤੇ ਤਰਸੇਮ ਕੁਮਾਰ ਨੇ ਭਾਗ ਲਿਆ।ਮੀਟਿੰਗ ਦੀ ਸ਼ੁਰੂਆਤ ‘ਚ ਸਕੂਲ ਵਿੱਚ ਆਏ ਨਵੇਂ ਪ੍ਰਿੰਸੀਪਲ ਸੁਮਨ ਲਤਾ ਨੂੰ ਮੁਬਾਰਕਬਾਦ ਦਿੱਤੀ ਗਈ।ਇਸ ਉਪਰੰਤ ਕਮੇਟੀ ਮੈਂਬਰਾਂ ਨੇ 10ਵੀਂ ਅਤੇ 12ਵੀਂ ਜਮਾਤਾਂ ਦਾ ਨਤੀਜਾ ਸ਼ਤ ਪ੍ਰਤੀਸ਼ਤ ਆਉਣ ‘ਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਮੁਬਾਰਕਬਾਦ ਦਿੱਤੀ।ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਵੀ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾ ਕੇ ਬੱਚਿਆਂ ਨੂੰ ਮਿਹਨਤ ਕਰਵਾਈ ਅਤੇ ਸਕੂਲ ਦਾ ਨਤੀਜਾ 100 ਫੀਸਦ ਰਿਹਾ।
                     ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੈਕ: ਜਤਿੰਦਰ ਕੁਮਾਰ, ਰਾਜੀਵ ਰਤਨ, ਬਲਰਾਜ ਸਿੰਘ, ਤਰਵਿੰਦਰ ਕੁਮਾਰ, ਬਰਿੰਦਰ ਪਾਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …