Wednesday, August 26, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਦੂਰੇ ਟੀਕਾਕਰਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ, ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਚਲਾਏ ਗਏ ਟੀਕਾਕਰਨ ਅਭਿਆਨ ਦੇ ਅੰਤਰਗਤ ਦੂਸਰੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਆਯੋਜਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਨਿਗਰਾਨੀ ਹੇਠ, ਡਾ. ਸੋਫੀਆ ਮੈਡੀਕਲ ਅਫਸਰ ਅਤੇ ਅਰਬਨ ਪਬਲਿਕ ਹੈਲਥ ਸੈਂਟਰ ਬਸੰਤ ਐਵੀਨਿਊ ਦੀ ਟੀਮ ਮੈਡਮ ਪ੍ਰਭਜੋਤ ਕੌਰ ਅਤੇ ਮੈਡਮ ਮਨਦੀਪ ਕੌਰ (ਏ.ਐਨ.ਐਮ) ਦੀ ਦੇਖ-ਰੇਖ `ਚ ਕੀਤਾ ਗਿਆ। ਕੈਂਪ ਦੌਰਾਨ ਕੁੱਲ 100 ਸਟਾਫ਼ ਮੈਂਬਰਾਂ ਦਾ ਟੀਕਾਕਰਨ ਕੀਤਾ ਗਿਆ।
                     ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਿਵਲ ਸਰਜਨ ਅਤੇ ਸਾਰੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਸਿਹਤ ਕਰਮਚਾਰੀਆਂ ਨੇ ਕਰੋਨਾ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਕੰਮ ਕੀਤਾ ਹੈ।ਸਿਹਤ ਕਰਮਚਾਰੀ ਅਸਲ ਤੌਰ `ਤੇ ‘ਕਰੋਨਾ ਯੋਧਾ’ ਹਨ ਜਿਹੜੇ ਅਪਣੀ ਜ਼ਿੰਦਗੀ ਨੂੰ ਜ਼ੋਖਿਮ ਵਿੱਚ ਪਾ ਕੇ ਲੋਕਾਂ ਦੀ ਜ਼ਿੰਦਗੀ ਬਚਾਅ ਰਹੇ ਹਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …