ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਰਟ ਸਿਟੀ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬੇ ਨਾਨਕ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚੁਣਿਆ ਗਿਆ ਹੈ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਵਿਕਾਸ ਦੇ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਉਹਨਾਂ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਹੋਰ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।
ਮਾਲ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਤਕਾਲਾਂ ਸਬੰਧੀ ਪੈਡਿੰਗ ਪਏ ਕੇਸਾਂ ਦਾ ਬਿਨ੍ਹਾਂ ਦੇਰੀ ਨਿਪਟਾਰਾ ਕਰਕੇ ਇਸ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਇਹ ਕੰਮ ਮੁਕੰਮਲ ਕੀਤਾ ਜਾਵੇ।ਉਹਨਾਂ ਨੇ ਜਮ੍ਹਾਂਬੰਦੀ ਨਾਲ ਸਬੰਧਤ ਕੰਮਾਂ ਵਿੱਚ ਵੀ ਤੇਜ਼ੀ ਲ਼ਿਆਉਣ ਦੀ ਹਦਾਇਤ ਕੀਤੀ ਅਤੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਕਾਸ਼ਤਕਾਰਾਂ ਤੇ ਜ਼ਿੰਮੀਦਾਰਾਂ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਪ੍ਰਕਿਰਿਆ ਨੂੰ ਵੀ ਪੂਰਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ।
ਚੋਣ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੋਟਾਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦਾ ਵਿਸ਼ੇਸ਼ ਪ੍ਰੋਗਰਾਮ 1 ਨਵੰਬਰ ਤੋਂ 30 ਨਵੰਬਰ 2021 ਤੱਕ ਚਲਾਇਆ ਜਾਵੇ।ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਬੀ.ਐਲ.ਓ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਕੰਮ ਵਿੱਚ ਤੇਜ਼ੀ ਲਿਆਉਣ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਚੋਣ ਪ੍ਰਕਿਰਿਆ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਅਦਿਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ, ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ, ਫਗਵਾੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media