ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ
ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਵਲੋਂ ਕੀਤਾ ਗਿਆ।
ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਕਾਲਜ ’ਚ ਤੀਆਂ ਦਾ ਪੂਰਾ ਵਾਤਾਵਰਣ ਸਿਰਜਦੇ ਹੋਏ ਮਹਿੰਦੀ ਲਗਾਉਣ, ਟੱਪੇ ਗਾਉਣ, ਪੀਂਘਾਂ ਝੂਟਣ ਅਤੇ ਕਿੱਕਲੀ ਪਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ।
ਇਸ ਦੌਰਾਨ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਤੀਜ਼ ਤਿਉਹਾਰ ਦੀਆਂ ਸ਼ੁਭਕਾਮਨਾ ਦਿੰਦੇ ਹੋਏ ਸਾਉਣ ਮਹੀਨੇ ਦੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਕਾਲਜ ’ਚ ਸਮੇਂ ਸਮੇਂ ’ਤੇ ਸੱਭਿਆਚਾਰ ਨਾਲ ਸਬੰਧਿਤ ਤਿਉਹਾਰ ਮਨਾਏ ਜਾਂਦੇ ਹਨ, ਤਾਂ ਜੋ ਆਉਣ ਵਾਲੀ ਪੀੜੀ ਨੂੰ ਇਕ ਸੇਧ ਮਿਲ ਸਕੇ ਅਤੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media