Sunday, July 5, 2026

ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ – ਕਪਤਾਨ ਮਨਪ੍ਰੀਤ ਸਿੰਘ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ।
ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ ਹੌਸਲਾ ਅਤੇ ਉਤਸ਼ਾਹ ਮਿਲਿਆ ਹੈ ਉਨ੍ਹਾਂ ਆਖਿਆ ਕਿ ਜਦੋਂ ਅਸੀਂ ਕਾਂਸੀ ਤਮਗਾ ਜਿੱਤੇ ਸੀ, ਤਾਂ ਸਾਰੀ ਟੀਮ ਨੇ ਹੀ ਇਹ ਫੈਸਲਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਾਂਗੇ। ਅੱਜ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਾਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਿਲਿਆ ਸਨਮਾਨ ਸਾਰੀ ਕੌਮ ਵੱਲੋਂ ਦਿੱਤਾ ਗਿਆ ਸਨਮਾਨ ਹੈ।
                ਦੱਸਣਯੋਗ ਹੈ ਕਿ ਲੜਕਿਆਂ ਦੀ ਭਾਰਤੀ ਹਾਕੀ ਟੀਮ ਦੇ 11 ਖਿਡਾਰੀਆਂ ਦੇ ਨਾਲ ਲੜਕੀਆਂ ਦੀ ਹਾਕੀ ਟੀਮ ਮੈਂਬਰ ਗੁਰਜੀਤ ਕੌਰ ਵੀ ਪਹੁੰਚੀ ਹੋਈ ਸੀ।ਲੜਕਿਆਂ ਦੀ ਹਾਕੀ ਟੀਮ ਵਿੱਚੋਂ ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਪਾਠਕ ਅਤੇ ਜਨਰਲ ਸੈਕਟਰੀ ਰਜਿੰਦਰ ਸਿੰਘ ਹਾਜ਼ਰ ਸਨ।
                    ਇਸ ਤੋਂ ਇਲਾਵਾ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਪੁੱਜੇ ਹੋਏ ਸਨ।ਸਨਮਾਨ ਸਮਾਗਮ ਤੋਂ ਪਹਿਲਾਂ ਹਾਕੀ ਖਿਡਾਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਦੇ ਖਿਡਾਰੀ ਵੀ ਮੌਜ਼ੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …