ਅੰਮ੍ਰਿਤਸਰ, 12 ਅਗਸਤ ਸੁਖਬੀਰ ਸਿੰਘ) – ਭਾਰਤ ਦੀ ਆਜਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਯੋਜਿਤ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੌਰਾਨ ਨਹਿਰੂ ਯੁਵਾ
ਕੇਂਦਰ ਸੰਗਠਨ, ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸਾਂ ਦੇ 744 ਜਿਲ੍ਹਿਆਂ ਵਿੱਚ 13 ਅਗਸਤ 2021 ਤੋਂ 2 ਅਕਤੂਬਰ 2021 ਦੌਰਾਨ ਫਿਟ ਇੰਡੀਆ ਫਰੀਡਮ ਰਨ ਦਾ ਆਯੋਜਨ ਕੀਤਾ ਜਾਵੇਗਾ।ਇਸ ਤੋਂ ਬਾਅਦ 75 ਨਹਿਰੂ ਯੁਵਾ ਕੇਂਦਰ ਅਤੇ ਐਨ.ਐਸ.ਐਸ ਵਲੰਟੀਅਰਾਂ ਅਤੇ ਯੂਥ ਕਲੱਬ ਦੇ ਅਧਿਕਾਰੀਆਂ ਵਲੋਂ ਜਿਲ੍ਹੇ ਦੇ 75 ਬਲਾਕਾਂ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਜਿਲ੍ਹਾ ਪੱਧਰੀ ਦੌੜ ਹੋਵੇਗੀ।
ਨਹਿਰੂ ਯੁਵਾ ਕੇਂਦਰ ਸੰਗਠਨ ਦੇ ਅੰਮ੍ਰਿਤਸਰ ਜਿਲ੍ਹਾ ਯੂਥ ਅਫਸਰ, ਆਕਾਂਸ਼ਾ ਮਹਾਵਰੀਆ ਨੇ ਦੱਸਿਆ ਕਿ ਜਨ ਭਾਗੀਦਾਰੀ ਤੋਂ ਜਨ ਅੰਦੋਲਨ ਦੇ ਵਿਸ਼ੇ ‘ਤੇ ਆਯੋਜਿਤ ਇਸ ਪ੍ਰੋਗਰਾਮ ਵਿੱਚ, ਹਰੇਕ ਜਿਲ੍ਹੇ ਦੇ ਖੇਤਰੀ ਪ੍ਰੋਗਰਾਮਾਂ ਵਿੱਚ ਘੱਟੋ ਘੱਟ 75 ਲੋਕ ਸ਼ਾਮਲ ਹੋਣਗੇ।ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ ਘੱਟੋ ਘੱਟ ਰਾਜ ਪੱਧਰੀ ਪ੍ਰੋਗਰਾਮ ਵਿੱਚ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ।
ਉਨਾਂ ਕਿਹਾ ਕਿ 13 ਅਗਸਤ ਨੂੰ ਸਵੇਰੇ 7 ਵਜੇ ਜ਼ਿਲ੍ਹਾ ਪੱਧਰੀ ਆਯੋਜਿਤ ਕੀਤੀ ਜਾਣ ਵਾਲੀ ਫਰੀਡਮ ਰਨ ਜਲਿਆਂਵਾਲਾ ਬਾਗ ਤੋਂ ਕੰਪਨੀ ਬਾਗ ਅੰਮ੍ਰਿਤਸਰ ਤੱਕ ਆਯੋਜਿਤ ਕੀਤੀ ਜਾਵੇਗੀ।ਇਨ੍ਹਾਂ ਪ੍ਰੋਗਰਾਮਾਂ ਵਿਚ ਲੋਕਾਂ ਦੇ ਨੁਮਾਇੰਦੇ, ਵਿੱਦਿਅਕ ਅਦਾਰੇ, ਵਾਤਾਵਰਣ ਪ੍ਰੇਮੀ, ਸਮਾਜ ਸੇਵੀ, ਖੇਡਾਂ ਨਾਲ ਸਬੰਧਤ ਪਤਵੰਤੇ, ਪ੍ਰਸਾਸ਼ਨਿਕ ਅਧਿਕਾਰੀਅਥ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ‘ਚ ਸਰਗਰਮ ਵਿਅਕਤੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ।
ਉਦਘਾਟਨ ਸਥਾਨ ‘ਤੇ ਇੱਕ ਸੰਖੇਪ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਸੁਤੰਤਰਤਾ ਸੰਗਰਾਮ ਤੋਂ ਵਿਕਾਸਸ਼ੀਲ ਭਾਰਤ ਦੀਆਂ ਪ੍ਰਾਪਤੀਆਂ ਬਾਰੇ ਗਿਆਨਵਾਨ ਵਿਅਕਤੀ ਵਿਚਾਰ ਵਟਾਂਦਰਾ ਕਰਨਗੇ।
ਸੁਤੰਤਰਤਾ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ਰਾਸ਼ਟਰੀ ਗੀਤ ‘ਤੇ ਕੇਂਦ੍ਰਿਤ ਇੱਕ ਵਿਸ਼ਸ਼ ਪ੍ਰੋਗਰਾਮ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਵਿਸ਼ੇਸ਼ ਤੌਰ‘ ਤੇ ਅਸੰਗਠਿਤ ਨੌਜਵਾਨਾਂ ਨੂੰ ਮੌਕਾ ਦੇਵੇਗਾ, ਜੋ ਉਨ੍ਹਾਂ ਦੀ ਆਪਣੀ ਆਵਾਜ ਵਿੱਚ ਰਾਸ਼ਟਰੀ ਗੀਤ ਗਾਉਂਦੇ ਹੋਏ ਵੀਡੀਓ ਅਪਲੋਡ ਕਰਨਗੇ ਅਤੇ ਉਹ ਇਨ੍ਹਾਂ ਰਾਸ਼ਟਰੀ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media