ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਦੀਆਂ
ਵਿਦਿਆਰਥਣਾਂ ਨੇ 6ਵੀਂ ਪੰਜਾਬ ਸਟੇਟ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ਜੋ ਕਿ ਜ਼ਿਲਾ ਮਾਨਸਾ ਵਿਖੇ ਕਰਵਾਏ ਗਏ ਸਨ, ’ਚ ਮੱਲਾਂ ਮਾਰਦੇ ਹੋਏ 12ਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ 10ਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਸੋਨੇ ਦਾ ਤਗਮਾ ਆਪਣੀ ਝੋਲੀ ਪਾਇਆ।ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰ. ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਭਵਿੱਖ ’ਚ ਇਸੇ ਤਰ੍ਹਾਂ ਹੀ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੋਚ ਮਨਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media