ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ) – ਟੋਕੀਓ ਜਾਪਾਨ ਵਿਖੇ ਓਲੰਪਿਕ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਦਾ ਮੇਅਰ
ਕਰਮਜੀਤ ਸਿੰਘ ਰਿੰਟੂ ਵਲੋਂ ਦੇ ਅੰਮ੍ਰਿਤਸਰ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਦੇ ਨਾਲ ਵਿਧਾਇਕ ਅਤੇ ਹਾਕੀ ਪੰਜਾਬ ਦੇ ਜਨਰਲ ਸਕੱਤਰ ਪ੍ਰਗਟ ਸਿੰਘ, ਵਿਧਾਇਕ ਸੁਨੀਲ ਦੱਤੀ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਮੌਜ਼ੂਦ ਸਨ।
ਮੇਅਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕ-2020 ‘ਚ ਤਮਗਾ ਜਿੱਤ ਕੇ ਭਾਰਤ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੋਸ਼ਨ ਕੀਤਾ ਹੈ ਅਤੇ 41 ਸਾਲਾਂ ਬਾਅਦ ਦੇਸ਼ ਦਾ ਮਾਣ ਵਧਾਇਆ ਹੈ।ਉਹਨਾਂ ਨੂੰ ਫਖ਼ਰ ਹੈ ਕਿ ਇਸ ਭਾਰਤੀ ਜੇਤੂ ਟੀਮ ਦੇ ਜ਼ਿਆਦਾਤਰ ਖਿਡਾਰੀ ਪੰਜਾਬ ਨਾਲ ਸਬੰਧ ਰੱਖਦੇ ਹਨ, ਜਦਕਿ 6 ਖਿਡਾਰੀ ਅੰਮ੍ਰਿਤਸਰ ਜਿਲ੍ਹੇ ਤੋਂ ਹਨ।ਮੇਅਰ ਨੇ ਕਿਹਾ ਕਿ ਪੰਜਾਬ ਦੇ ਜਿੰਨ੍ਹੇ ਵੀ ਖਿਡਾਰੀਆਂ ਨੇ ਟੋਕੀਓ ਓਲੰਪਿਕ-2020 ਵਿੱਚ ਨੁਮਾਇੰਦਗੀ ਕੀਤੀ ਹੈ, ਉਹਨਾਂ ਨੂੰ ਜਲਦ ਹੀ ਸਰਕਾਰ ਵਲੋਂ ਇਨਾਮ ਨਾਲ ਨਿਵਾਜ਼ਿਆ ਜਾਵੇਗਾ।
ਇਸ ਮੌਕੇ ਚੇਅਰਮੈਨ ਜਿਲ੍ਹਾ ਪਰੀਸ਼ਦ ਦਿਲਰਾਜ ਸਿੰਘ ਸਰਕਾਰੀਆਂ, ਐਸ.ਡੀ.ਐਮ ਰਾਜੇਸ਼ ਸ਼ਰਮਾ, ਡੀ.ਸੀ.ਪੀ ਪੀ.ਐਸ ਭੰਡਾਲ, ਜਿਲ੍ਹਾ ਖੇਡ ਅਫ਼ਸਰ ਗੁਰਲਾਲ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੋਂ ਇਲਾਵਾ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media